ਵੱਡੀ ਅਹਿਮ ਖਬਰ ..ਹੁਣ ਸਿੱਖ ਬੀਬੀਆਂ ਨੂੰ ਨਹੀਂ ਪਹਿਨਣਾ ਪਵੇਗਾ ਹੈਲਮੇਟ
ਕੇਂਦਰ ਸਰਕਾਰ ਨੇ ਚੰਡੀਗੜ੍ਹ ਵਿਚ ਦੋਪਹੀਆ ਵਾਹਨ ਚਲਾਉਣ ਵਾਲੀਆਂ ਸਿੱਖ ਬੀਬੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਕੇਂਦਰ ਸਰਕਾਰ ਨੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਿੱਖ ਬੀਬੀਆਂ ਸਮੇਤ ਸਾਰੀਆਂ ਔਰਤਾਂ ਲਈ ਹੈਲਮਟ ਲਾਜ਼ਮੀ ਕਰਨ ਦਾ ਫੈਸਲਾ ਰੱਦ ਕਰ ਦਿੱਤਾ ਹੈ। ਹੁਣ ਚੰਡੀਗੜ੍ਹ ਵਿੱਚ ਸਿੱਖ ਔਰਤਾਂ ਨੂੰ ਦੋਪਹੀਆ ਵਾਹਨ ਚਲਾਉਣ ਸਮੇਂ ਹੈਲਮਟ ਪਾਉਣ ਦੀ ਲੋੜ ਨਹੀਂ ਪਵੇਗੀ।
ਕੇਂਦਰ ਸਰਕਾਰ ਨੇ ਵੀਰਵਾਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਨੂੰ ਦਿੱਲੀ ਸਰਕਾਰ ਵਾਂਗ ਸਿੱਖ ਬੀਬੀਆਂ ਨੂੰ ਹੈਲਮਟ ਤੋਂ ਛੋਟ ਦੇਣ ਵਾਲੇ ਨੋਟੀਫ਼ਿਕੇਸ਼ਨ ਤੋਂ ਸੇਧ ਲੈਣ ਦਾ ਮਸ਼ਵਰਾ ਦਿੱਤਾ ਹੈ।
ਦੱਸ ਦਈਏ ਕਿ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਇਸ ਮਸਲੇ ਉਤੇ ਮੁਲਾਕਾਤ ਕੀਤੀ ਸੀ। ਇਸ ਤੋਂ ਬਾਅਦ ਕੇਂਦਰ ਸਰਕਾਰ ਨੇ ਇਹ ਫੈਸਲਾ ਲਿਆ ਹੈ। ਜ਼ਿਕਰਯੋਗ ਹੈ ਕਿ ਦਿੱਲੀ ਸਰਕਾਰ ਦੇ ਆਵਾਜਾਈ ਵਿਭਾਗ ਨੇ ਚਾਰ ਜੂਨ 1999 ਨੂੰ ਦਿੱਲੀ ਦੇ ਮੋਟਰ ਵ੍ਹੀਕਲ ਐਕਟ ਵਿੱਚ ਸੋਧ ਕਰਦਿਆਂ ਔਰਤਾਂ ਨੂੰ ਦੋਪਹੀਆ ਵਾਹਨ ਚਲਾਉਣ ਸਮੇਂ ਇੱਛਕ ਤੌਰ ‘ਤੇ ਹੈਲਮਟ ਪਹਿਨਣ ਦੀ ਸਲਾਹ ਦਿੱਤੀ ਸੀ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮਨਜੀਤ ਸਿੰਘ ਸਿਰਸਾ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਅਕਾਲੀ ਦਲ ਦੀ ਗੁਜਾਰਿਸ਼ ਉਤੇ ਚੰਡੀਗੜ੍ਹ ਪ੍ਰਸ਼ਾਸਨ ਦਾ ਫੈਸਲਾ ਰੱਦ ਕਰ ਦਿੱਤਾ ਹੈ। ਹੁਣ ਸਿੱਖ ਬੀਬੀਆਂ ਨੂੰ ਹੈਲਮਟ ਪਾਉਣ ਲਈ ਮਜਬੂਰ ਨਹੀਂ ਕੀਤਾ ਜਾ ਸਕੇਗਾ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਿੱਖ ਬੀਬੀਆਂ ਸਮੇਤ ਸਾਰੀਆਂ ਔਰਤਾਂ ਲਈ ਹੈਲਮੇਟ ਲਾਜ਼ਮੀ ਕਰਨ ਦਾ ਫੈਸਲਾ ਅੱਜ ਕੇਂਦਰ ਸਰਕਾਰ ਨੇ ਰੱਦ ਕਰ ਦਿੱਤਾ ਹੈ। ਹੁਣ ਚੰਡੀਗੜ੍ਹ ਵਿੱਚ ਸਿੱਖ ਔਰਤਾਂ ਨੂੰ ਦੋ ਪਹੀਆ ਵਾਹਨ ਚਲਾਉਣ ਸਮੇਂ ਹੈਲਮੇਟ ਪਾਉਣ ਦੀ ਲੋੜ ਨਹੀਂ ਪਵੇਗੀ।
ਕੇਂਦਰ ਸਰਕਾਰ ਨੇ ਵੀਰਵਾਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਨੂੰ ਦਿੱਲੀ ਸਰਕਾਰ ਵਾਂਗ ਸਿੱਖ ਬੀਬੀਆਂ ਨੂੰ ਹੈਲਮੇਟ ਤੋਂ ਛੋਟ ਦੇਣ ਵਾਲੇ ਨੋਟੀਫ਼ਿਕੇਸ਼ਨ ਤੋਂ ਸੇਧ ਲੈਣ ਦਾ ਮਸ਼ਵਰਾ ਦਿੱਤਾ ਹੈ। ਦਰਅਸਲ, ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਇਸ ਫੈਸਲੇ ਵਿਰੁੱਧ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਬਾਅਦ ਕੇਂਦਰ ਸਰਕਾਰ ਨੇ ਇਹ ਕਦਮ ਚੁੱਕਿਆ ਹੈ।
ਜ਼ਿਕਰਯੋਗ ਹੈ ਕਿ ਦਿੱਲੀ ਸਰਕਾਰ ਦੇ ਆਵਾਜਾਈ ਵਿਭਾਗ ਨੇ ਚਾਰ ਜੂਨ 1999 ਨੂੰ ਦਿੱਲੀ ਦੇ ਮੋਟਰ ਵ੍ਹੀਕਲ ਐਕਟ ਵਿੱਚ ਸੋਧ ਕਰਦਿਆਂ ਔਰਤਾਂ ਨੂੰ ਦੁਪਹੀਆ ਵਾਹਨ ਚਲਾਉਣ ਸਮੇਂ ਮਰਜ਼ੀ ਮੁਤਾਬਕ ਹੈਲਮੇਟ ਪਹਿਣਨ ਦੀ ਸਲਾਹ ਦਿੱਤੀ ਸੀ। ਨਿਯਮ ਨੂੰ ਮੁੜ ਸੋਧਦਿਆਂ 28 ਅਗਸਤ, 2014 ‘ਚ ਸਿਰਫ਼ ਸਿੱਖ ਬੀਬੀਆਂ ਨੂੰ ਹੈਲਮੇਟ ਪਾਉਣ ਤੋਂ ਛੋਟ ਦਿੱਤੀ ਸੀ। ਕੇਂਦਰ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਇਸੇ ਨੋਟੀਫ਼ਿਕੇਸ਼ਨ ਤੋਂ ਸੇਧ ਲੈਣ ਦੀ ਗੱਲ ਕਹੀ ਹੈ।
Comments